'ਦੁਕਾਨਾਂ ਬੰਦ ਕਰਵਾਉਣ ਤੋਂ ਪਹਿਲਾਂ ਹੋਣਾ ਚਾਹੀਦਾ ਹੈ ਸਾਡੀ ਰੋਜ਼ੀ ਰੋਟੀ ਦਾ ਬੰਦੋਬਸਤ' - ਸਾਡੀ ਰੋਜ਼ੀ ਰੋਟੀ ਦਾ ਬੰਦੋਬਸਤ
🎬 Watch Now: Feature Video

ਤਰਨਤਾਰਨ: ਜ਼ਿਲ੍ਹੇ ਚ ਦੁਕਾਨਦਾਰਾਂ ਨੇ ਪੁਲਿਸ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਦੁਕਾਨਦਾਰਾਂ ਨੂੰ ਹਿਰਾਸਤ ਵਿੱਚ ਲੈਣ ਤੇ ਸਮੂਹ ਦੁਕਾਨਦਾਰਾਂ ਨੇ ਕੀਤੀ ਪੁਲੀਸ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਕਿਹਾ ਕਿ ਦੁਕਾਨਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਜੀਵਨ ਦਾ ਸੰਕਟ ਪੈਦਾ ਹੋ ਰਿਹਾ ਹੈ। ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਰਕਾਰ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਬੰਦੋਬਸਤ ਕਰੇ। ਐਸਐਚਓ ਗੁਰਚਰਨ ਸਿੰਘ ਨੇ ਸਰਕਾਰ ਦੇ ਹੁਕਮਾਂ ਦੇ ਪਾਬੰਦ ਹਨ ਅਤੇ ਕੋਰੋਨਾ ਮਹਾਂਮਾਰੀ ਚਲਦਿਆਂ ਜੇਕਰ ਕੋਈ ਦੁਕਾਨਦਾਰ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਹ ਉਸ ਦੁਕਾਨਦਾਰ ਤੇ ਕਾਨੂੰਨੀ ਕਾਰਵਾਈ ਕਰਨਗੇ।