ਪੇਂਡੂ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਈ ਯੂਨੀਅਨਾਂ ਨੇ ਦਿੱਤਾ ਸਮਰਥਨ
🎬 Watch Now: Feature Video
ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਕਈ ਯੂਨੀਅਨਾਂ ਵੱਲੋਂ ਇਕੱਠੇ ਹੋ ਕੇ ਖੰਨਾ ਵਿੱਚ ਆਪਣੇ-ਆਪਣੇ ਦਫ਼ਤਰਾਂ ਦੇ ਬਾਹਰ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਵਿੱਚ ਮੰਗ ਕੀਤੀ ਗਈ ਕਿ ਨਿੱਜੀਕਰਨ ਦੀ ਨੀਤੀ ਬੰਦ ਕੀਤੀ ਜਾਵੇ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦਾ ਫੈਸਲਾ ਰੱਦ ਕੀਤਾ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗ ਕੀਤੀ ਕਿ ਜੋ ਨਾਗਰਿਕਤਾ ਕਾਨੂੰਨ ਨੂੰ ਲਾਗੂ ਕੀਤਾ ਹੈ ਉਸ ਨੂੰ ਵਾਪਸ ਲਿਆ ਜਾਵੇ, ਹਿੰਦੁਸਤਾਨ ਦੇ ਲੋਕਾਂ ਦੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ ਅਤੇ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਦਾ ਪ੍ਰਬੰਧ ਅਤੇ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।