ਫ਼ਿਰੋਜ਼ਪੁਰ ਵਿਖੇ ਅਕਾਲੀ ਦਲ ਨੇ ਲਗਾਏ ਕਾਂਗਰਸ ’ਤੇ ਕੁੱਟਮਾਰ ਕਰਨ ਦੇ ਇਲਜ਼ਾਮ - ਕਾਂਗਰਸ ’ਤੇ ਕੁੱਟਮਾਰ
🎬 Watch Now: Feature Video
ਫ਼ਿਰੋਜ਼ਪੁਰ: ਸ਼ਹਿਰ ਦੇ ਵਾਰਡ ਨੰਬਰ 17 ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਵਰਕਰਾਂ ਨੇ ਬੂਥ ਨੂੰ ਕੈਪਚਰ ਕਰਕੇ ਜਾਅਲੀ ਵੋਟਾਂ ਪਾਈਆਂ ਗਈਆਂ ਹਨ। ਉਧਰ ਇਲਾਕਾ ਵਾਸੀਆਂ ਨੇ ਕਿਹਾ ਕਿ ਜੇਕਰ ਸਾਨੂੰ ਇਨਸਾਫ ਨਹੀਂ ਮਿਲਿਆ ਤਾਂ ਅਸੀਂ ਆਉਣ ਵਾਲੇ ਸਮੇਂ ’ਚ ਚੋਣਾਂ ਦੌਰਾਨ ਕਿਸੇ ਵੀ ਲੀਡਰ ਅਤੇ ਉਮੀਦਵਾਰ ਨੂੰ ਇਲਾਕੇ ’ਚ ਵੜਣ ਨਹੀਂ ਦੇਵਾਂਗੇ। ਨਾਲ ਹੀ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ। ਮੌਕੇ ’ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਹਲਾਤਾਂ ਨੂੰ ਕਾਬੂ ’ਚ ਕੀਤਾ ਗਿਆ।