ਨਾਭਾ ਦੇ ਵਾਰਡ ਨੰਬਰ 4 ਵਿੱਚ ਕਾਂਗਰਸੀ ਉਮੀਦਵਾਰ ਤੇ ਧੱਕੇਸ਼ਾਹੀ ਦੇ ਇਲਜ਼ਾਮ - Try capturing the booth
🎬 Watch Now: Feature Video
ਨਾਭਾ ਵਿਖੇ 22 ਵਾਰਡਾਂ ਤੇ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿਥੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਸੀ ਤਾਂ ਅਖੀਰਲੇ ਸਮੇਂ ਦੌਰਾਨ ਵਾਰਡ ਨੰਬਰ 4 ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਧੱਕੇਸ਼ਾਹੀ ਦੇ ਦੋਸ਼ ਲੱਗੇ ਹਨ। ਧੱਕੇਸ਼ਾਹੀ ਦੇ ਦੌਰਾਨ ਖੂਬ ਲੜਾਈ ਹੋਈ। ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰ ਵੱਲੋਂ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਜਦੋਂ ਐਸ.ਡੀ.ਐਮ ਵੱਲੋਂ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਸਾਰੀ ਘਟਨਾਕ੍ਰਮ ਨੂੰ ਲੈ ਕੇ ਪੱਲਾ ਝਾੜ ਲਿਆ। ਪਰ ਇਸ ਲੜਾਈ ਵਿੱਚ ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰ ਦੀਆਂ ਲੜਕੀਆਂ ਵੱਲੋਂ ਦਲੇਰੀ ਦਿਖਾਉਂਦੇ ਹੋਏ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਅਤੇ ਦਰਵਾਜ਼ੇ ਦੇ ਅੱਗੇ ਡਟ ਕੇ ਖੜ੍ਹੀਆਂ ਰਹੀਆਂ। ਪਰ 500 ਮੀਟਰ ਬੂਥ ਅੰਦਰ ਚੱਲ ਕੇ ਸ਼ਰਾਰਤੀ ਅਨਸਰ ਬੂਥ ਕੈਪਚਰਿੰਗ ਕਰਨ ਲਈ ਕਿਵੇਂ ਆ ਗਏ। ਇਹ ਪੁਲਸ ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।