'ਅਧਿਆਪਕਾਂ ਨੂੰ ਸ਼ਰਾਬ ਫੈਕਟਰੀਆਂ 'ਤੇ ਡਿਊਟੀ ਕਰਵਾਉਣ ਦਾ ਫ਼ੈਸਲਾ ਸ਼ਰਮਨਾਕ' - ਡਿਪਟੀ ਕਮਿਸ਼ਨਰ ਗੁਰਦਾਸਪੁਰ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਸੰਕਟ ਦੇ ਮੱਦੇਨਜ਼ਰ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਤੋਂ ਬਾਅਦ ਹੁਣ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਅਜਿਹੇ ਹੁਕਮ ਦਿੱਤੇ ਗਏ ਹਨ ਜਿਸ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ। ਦਰਅਸਲ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਕਾਲਾ ਬਾਜ਼ਾਰੀ 'ਤੇ ਰੋਕ ਲਗਾਉਣ ਲਈ ਨਿਗਰਾਨੀ ਕਰਨ ਲਈ ਅਧਿਆਪਕਾਂ ਦੀਆਂ ਡਿਊਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿੱਚ ਲਗਾਈਆਂ ਗਈਆਂ ਹਨ। ਇਸ ਤੋਂ ਬਾਅਦ ਜਿੱਥੇ ਅਧਿਆਪਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਇਸ ਮਾਮਲੇ 'ਤੇ ਸਿਆਸਤ ਵੀ ਗਰਮਾ ਗਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਅਮਨ ਅਰੋੜਾ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਡਿਊਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿੱਚ ਲਗਾਏ ਜਾਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕਾਂ ਦੇ ਮੋਢਿਆਂ 'ਤੇ ਦੇਸ਼ ਦੇ ਭਵਿੱਖ ਦੀ ਜ਼ਿੰਮੇਵਾਰੀ ਹੈ, ਉਨ੍ਹਾਂ ਦੀ ਅਜਿਹੀ ਥਾਂ 'ਤੇ ਤੈਨਾਤੀ ਕਰਨਾ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣਾ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ ਨਾਲ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿੱਖਿਆ ਪ੍ਰਤੀ ਮਾੜੀ ਸੋਚ ਬਿਆਨ ਹੁੰਦੀ ਹੈ।