ਵਿਦਿਆਰਥੀਆਂ ਨਾਲ ਘਟਨਾਵਾਂ ਵਾਪਰਨ ਵਾਲੇ ਸਕੂਲਾਂ ਦੀ ਮਾਨਤਾ ਹੋਣੀ ਚਾਹੀਦੀ ਖ਼ਤਮ: ਅਮਰਦੀਪ ਸਿੰਘ ਧਾਰਨੀ - schools misbehave with students
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾੰ ਦਾ ਕਹਿਣਾ ਹੈ ਕਿ ਅਜਿਹੇ ਸਕੂਲਾਂ ਦੇ ਪ੍ਰਬੰਧਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਅਜਿਹੇ ਸਕੂਲਾਂ ਦੀ ਮਾਨਤਾ ਵੀ ਰੱਦ ਕਰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਹੋਰ ਸਕੂਲ ਪ੍ਰਬੰਧਕਾਂ ਨੂੰ ਵੀ ਸਬਕ ਮਿਲ ਸਕੇ ਅਤੇ ਅਜਿਹੀਆਂ ਘਟਨਾਵਾਂ ਵਾਪਰਨ ਉੱਤੇ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਵਾਪਸ ਨਹੀਂ ਮਿਲ ਸਕਦੇ ਇਸ ਲਈ ਅਜਿਹੀਆਂ ਘਟਨਾਵਾਂ ਵਾਪਰਨ ਉੱਤੇ ਪਾਬੰਦੀ ਲੱਗਣੀ ਚਾਹੀਦੀ ਹੈ।