ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ਦੌਰਾਨ ਹੋਈ ਤਕਰਾਰ ਦੀ ਵੀਡੀਓ ਬਾਰੇ ਬੋਲੇ ਭਾਈ ਅਮਰਜੀਤ ਸਿੰਘ ਚਾਵਲਾ
🎬 Watch Now: Feature Video
ਰੂਪਨਗਰ: ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ਦੌਰਾਨ ਹੋਈਆਂ ਤਕਰਾਰਾਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ 'ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਸਿੰਘ ਸਾਹਿਬਾਨਾਂ ਦੀ ਹਜ਼ੂਰੀ ਅਤੇ ਕਮੇਟੀ ਪ੍ਰਧਾਨ ਸਰਦਾਰ ਗੋਬਿੰਦ ਸਿੰਘ ਲੌਂਗੋਵਾਲ 'ਤੇ ਸਮੂਹ ਮੈਂਬਰਾਂ ਦੀ ਮੌਜੂਦਗੀ ਵਿੱਚ ਅਜਿਹੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨਾ ਆਪਣੇ ਆਪ ਵਿੱਚ ਮਾਨਸਿਕਤਾ ਦਰਸਾਉਂਦਾ ਹੈ। ਗੁਰੂ ਸਾਹਿਬ ਦੀ ਮੌਜੂਦਗੀ ਵਿੱਚ ਸਾਨੂੰ ਅਜਿਹੇ ਸ਼ਬਦਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਜਿਸ ਨਾਲ ਕਿਸੇ ਦੇ ਦਿਲ ਨੂੰ ਠੇਸ ਪਹੁੰਚਦੀ ਹੋਵੇ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੀਤ ਕੌਰ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਿਚਕਾਰ ਹੋਈ ਤਕਰਾਰ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋਈ ਹੈ।