ਕਾਂਗਰਸੀ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਨੇ ਨਾਮਜਦਗੀ ਕਾਗਜ਼ ਦਾਖਲ ਕੀਤੇ - ਲਾਲੀ ਨੇ ਨਾਮਜਦਗੀ ਕਾਗਜ਼ ਦਾਖਲ ਕੀਤੇ
🎬 Watch Now: Feature Video
ਗੜ੍ਹਸ਼ੰਕਰ:ਪੰਜਾਬ (Punjab election) ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Punjab assembly election 2022) ਨੂੰ ਲੈ ਕੇ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਉੱਥੇ ਹੀ ਅੱਜ ਨਾਮਜਦਗੀਆਂ ਭਰਨ ਦੇ ਆਖਰੀ ਦਿਨ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ (Congress candidate from garhshankar) ਅਮਰਪ੍ਰੀਤ ਸਿੰਘ ਲਾਲੀ (Amarpreet singh lalli) ਸ਼ਹਿਰ ਵਿੱਚ ਰੋੜ ਸ਼ੋਅ ਕਰਨ ਉਪਰੰਤ ਐਸ.ਡੀ.ਐਮ ਦਫਤਰ ਗੜ੍ਹਸ਼ੰਕਰ ਵਿੱਖੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਇਸ ਮੌਕੇ ਲਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਲੈ ਕੇ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਅਤੇ ਕਾਂਗਰਸ ਪਾਰਟੀ ਗੜ੍ਹਸ਼ੰਕਰ ਤੋਂ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਪੂਰੇ ਜੋਸ਼ ਨਾਲ ਸਰਕਾਰ ਬਣਾਏਗੀ।