ਅਮਲੋਹ ਪੁਲਿਸ ਵੱਲੋਂ ਗ਼ੈਰਕਾਨੂੰਨੀ ਤਰੀਕੇ ਨਾਲ ਸਟੋਰ ਕੀਤੇ ਪਟਾਕਿਆਂ ਦਾ ਜ਼ਖੀਰਾ ਬਰਾਮਦ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਸਥਾਨਕ ਸ਼ਹਿਰ ਦੀ ਪੁਲਿਸ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਗ਼ੈਰਕਾਨੂੰਨੀ ਤੌਰ 'ਤੇ ਪਟਾਕੇ ਰੱਖਣ ਵਾਲੇ ਲੋਕਾਂ ਉੱਤੇ ਸ਼ਿਕੰਜਾ ਕੱਸਦੇ ਹੋਏ ਸਥਾਨਕ ਖੰਨਾ ਰੋਡ ਉਪਰ ਸਥਿਤ ਇੱਕ ਸਟੋਰ 'ਤੇ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਭਾਰੀ ਮਾਤਰਾ ਵਿੱਚ ਪਟਾਕੇ ਬਰਾਮਦ ਕੀਤੇ ਗਏ। ਇਸ ਸਬੰਧੀ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਮਲੋਹ ਸੁਖਵਿੰਦਰ ਸਿੰਘ ਨੇ ਕਿਹਾ ਕਿ ਬਿਨ੍ਹਾਂ ਲਾਇਸੈਂਸ ਕਿਸੇ ਵੀ ਵਿਅਕਤੀ ਨੂੰ ਪਟਾਕੇ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਕਤ ਵਿਅਕਤੀ ਵੱਲੋਂ ਵੀ ਬਿਨਾਂ ਲਾਈਸੈਂਸ ਪਟਾਕੇ ਸਟੋਰ ਕੀਤੇ ਗਏ ਸੀ। ਜਿਸ ਦੇ ਵਿਰੁੱਧ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਸਾਮਾਨ ਨੂੰ ਜ਼ਬਤ ਕਰ ਲਿਆ ਗਿਆ ਹੈ।