ਅੰਮ੍ਰਿਤਸਰ: ਕਾਂਗਰਸ ਪਾਰਟੀ ਵੱਲੋਂ ਦਿੱਲੀ 'ਚ ਹੋਏ ਦੰਗੇ ਨੂੰ ਲੈ ਕੇ ਰੋਸ ਪ੍ਰਦਰਸ਼ਨ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ 'ਚ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ। ਜਤਿੰਦਰ ਸੋਨੀਆ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ਤੋਂ ਦਿੱਲੀ ਸੀਏਏ ਦੇ ਵਿਰੋਧ 'ਚ ਸੜ ਰਹੀ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦਿੱਲੀ ਦੀ ਕੋਈ ਫ਼ਿਕਰ ਹੀ ਨਹੀਂ ਹੈ, ਉਹ ਅਮਰੀਕੀ ਰਾਸ਼ਟਰਪਤੀ ਦੇ ਨਾਲ ਮਸ਼ਰੂਫ਼ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੀਏਏ ਕਾਨੂੰਨ ਜਲਦ ਤੋਂ ਜਲਦ ਵਾਪਿਸ ਲੈ ਲੈਣਾ ਚਾਹੀਦਾ ਹੈ, ਨਹੀਂ ਤਾਂ ਦਿੱਲੀ ਦਾ ਰੋਸ ਪ੍ਰਦਰਸ਼ਨ ਇਸ ਤਰ੍ਹਾਂ ਹੀ ਕਾਇਮ ਰਹੇਗਾ।