ਅੰਮ੍ਰਿਤਸਰ: ਸਪੈਸ਼ਲ ਰੇਲਗੱਡੀ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਬਿਹਾਰ ਲਈ ਕੀਤਾ ਗਿਆ ਰਵਾਨਾ - 1188 ਪ੍ਰਵਾਸੀ ਮਜ਼ਦੂਰਾਂ ਨੂੰ ਭੇਜਿਆ ਬਿਹਾਰ
🎬 Watch Now: Feature Video
ਅੰਮ੍ਰਿਤਸਰ : ਜ਼ਿਲ੍ਹੇ ਵਿੱਚ ਕੰਮ ਕਰਨ ਆਏ ਵੱਖ-ਵੱਖ ਸੂਬਿਆਂ ਦੇ ਪ੍ਰਵਾਸੀ ਮਜ਼ਦੂਰ ਲੌਕਡਾਊਨ ਕਾਰਨ ਜ਼ਿਲ੍ਹੇ ਵਿੱਚ ਫਸੇ ਹੋਏ ਹਨ। ਪੰਜਾਬ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ 1188 ਪ੍ਰਵਾਸੀ ਮਜ਼ਦੂਰਾਂ ਨੂੰ ਵਿਸ਼ੇਸ਼ ਰੇਲਗੱਡੀ ਰਾਹੀਂ ਬਿਹਾਰ ਲਈ ਰਵਾਨਾ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਪੁਲਿਸ ਅਧਿਕਾਰੀ ਸ਼ਿਵ ਦਰਸ਼ਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਜ਼ਦੂਰਾਂ ਨੂੰ ਇਥੋਂ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਕੋਵਿਡ-19 ਸਬੰਧੀ ਥਰਮਲ ਸਕ੍ਰੀਨਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਲਈ ਖਾਣੇ ਤੇ ਪਾਣੀ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।