ਮਹਿੰਦਰ ਸਿੰਘ ਕੇਪੀ ਨੂੰ ਮਨਾਉਣ ਪੁੱਜੇ ਵਿਧਾਇਕ ਰਾਜ ਕੁਮਾਰ ਵੇਰਕਾ - ਮਹਿੰਦਰ ਸਿੰਘ ਕੇਪੀ ਨੂੰ ਮਨਾਉਣ ਪੁੱਜੇ ਅੰਮ੍ਰਿਤਸਰ ਵਿਧਾਇਕ ਰਾਜ ਕੁਮਾਰ ਵੇਰਕਾ
🎬 Watch Now: Feature Video
ਜਲੰਧਰ: ਕਾਂਗਰਸ ਨੇ ਸੂਬੇ ਵਿਚ ਸਿਆਸੀ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਸੀ। ਜਿਸ ਵਿਚ ਜਲੰਧਰ ਦੇ ਮਹਿੰਦਰ ਸਿੰਘ ਕੇਪੀ ਨੂੰ ਟਿਕਟ ਨਹੀਂ ਦਿੱਤੀ ਗਈ ਸੀ, ਜਿਸ ਤੋਂ ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਖਫਾ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੀਆਂ 2017 ਦੀਆਂ ਚੋਣਾਂ ਤੋਂ ਮਹਿੰਦਰ ਸਿੰਘ ਕੇਪੀ ਨੂੰ ਆਦਮਪੁਰ ਸੀਟ ਤੋਂ ਚੋਣ ਲੜਾਈ ਗਈ ਸੀ। ਟਿਕਟਾਂ ਦੀ ਵੰਡ ਨੂੰ ਲੈ ਕੇ ਮਹਿੰਦਰ ਸਿੰਘ ਕੇਪੀ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਉਹ ਜਲਦ ਹੀ ਕੋਈ ਫ਼ੈਸਲਾ ਲੈਣਗੇ ਕਿ ਉਨ੍ਹਾਂ ਨੂੰ ਟਿਕਟ ਕਿਉਂ ਨਹੀਂ ਦਿੱਤੀ ਗਈ ਅਤੇ ਉਹ ਪਾਰਟੀ ਨੂੰ ਤੋਂ ਕਿਨਾਰਾ ਵੀ ਕਰ ਸਕਦੇ ਹਨ। ਜਿਸ ਤੋਂ ਬਾਅਦ ਅੰਮ੍ਰਿਤਸਰ ਤੋਂ ਵਿਧਾਇਕ ਰਾਜ ਕੁਮਾਰ ਵੇਰਕਾ ਉਨ੍ਹਾਂ ਨੂੰ ਮਨਾਉਣ ਪਹੁੰਚੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਪਾਰਟੀ ਦੀ ਗਲਤੀ ਹੈ ਕਿ ਮਹਿੰਦਰ ਸਿੰਘ ਕੇਪੀ ਵਰਗੇ ਉੱਘੇ ਕਾਂਗਰਸੀ ਆਗੂ ਨੂੰ ਟਿਕਟ ਨਹੀਂ ਦਿੱਤੀ ਗਈ ਅਤੇ ਪਾਰਟੀ ਆਪਣੀ ਗਲਤੀ ਸੁਧਾਰੇਗੀ।