ਅੰਮ੍ਰਿਤਸਰ: ਆਪਣੀਆਂ ਮੰਗਾਂ ਨੂੰ ਲੈ ਕੇ ਪੈਰਾ ਮੈਡੀਕਲ ਸਟਾਫ ਤੇ ਨਰਸਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - protest against punjab government
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7152476-thumbnail-3x2-asr.jpg)
ਅੰਮ੍ਰਿਤਸਰ: ਅੱਜ ਸਿਵਲ ਸਰਜਨ ਦਫਤਰ ਦੇ ਬਾਹਰ ਰੂਰਲ ਹੈਲਥ ਫਾਰਮੈਸੀ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਗੁਰੂ ਨਾਨਕ ਦੇਵ ਹਸਪਤਾਲ 'ਚ ਪੈਰਾ ਮੈਡੀਕਲ ਸਟਾਫ, ਨਰਸਾਂ ਤੇ ਰੂਰਲ ਹੈਲਥ ਫਾਰਮੈਸੀ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਹ ਸਾਲ 2011 ਤੋਂ ਅਸਥਾਈ ਤੌਰ 'ਤੇ ਇੱਥੇ ਕੰਮ ਕਰ ਰਹੇ ਹਨ। ਕੋਰੋਨਾ ਸੰਕਟ ਦੇ ਮੌਜੂਦਾ ਸਮੇਂ 'ਚ ਉਹ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਆਪਣੀ ਜਾਨ ਜੋਖ਼ਮ 'ਚ ਪਾ ਕੇ ਦਿਨ ਰਾਤ ਕੋਰੋਨਾ ਪੀੜਤਾਂ ਦਾ ਇਲਾਜ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਨੂੰ 50 ਲੱਖ ਦੀ ਬੀਮਾ ਸਕੀਮ ਤੋਂ ਬਾਹਰ ਰੱਖਿਆ ਗਿਆ ਹੈ। ਜਦਕਿ ਉਹ ਵੀ ਰੈਗਲੂਰ ਸਟਾਫ ਵਾਂਗ ਹੀ ਪੂਰਾ ਕੰਮ ਕਰਦੇ ਹਨ ਤੇ ਇਸ ਤੋਂ ਇਲਾਵਾ ਉਹ ਐਮਰਜੈਂਸੀ ਡਿਊਟੀਆਂ ਵੀ ਕਰਦੇ ਹਨ, ਫਿਰ ਵੀ ਪੰਜਾਬ ਸਰਕਾਰ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ।