ਕੋਵੀਡ-19: ਅੰਮ੍ਰਿਤਸਰ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ - Showered flowers on the police
🎬 Watch Now: Feature Video
ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਚੱਲਦੇ ਭਾਰਤ ਵਿੱਚ ਵੀ ਪੁਲਿਸ ਤੇ ਸਰਕਾਰਾਂ ਵੱਲੋਂ ਦੇਸ਼ ਵਿੱਚ ਕੋਰੋਨਾ ਵਾਇਰਸ ਨੂੰ ਫੈਲਨ ਤੋਂ ਰੋਕਣ ਦੇ ਲਈ ਇਤਿਹਾਤ ਵਰਤਿਆ ਜਾ ਰਿਹਾ ਹੈ। ਇਸ ਦੇ ਸੰਦਰਭ ਵਿੱਚ ਅੰਮ੍ਰਿਤਸਰ ਪੁਲਿਸ ਵੱਲੋਂ ਖ਼ਾਲਸਾ ਕਾਲਜ ਤੇ ਸੁਰਤਾ ਸਿੰਘ ਰੋਡ ਖੇਤਰ ਵਿਖੇ ਫਲੈਗ ਮਾਰਚ ਕੱਢਿਆ ਗਈਆਂ। ਪੁਲਿਸ ਵੱਲੋਂ ਲੋਕਾ ਨੂੰ ਕਰਫ਼ਿਊ ਦੋਰਾਣ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ। ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਗਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਦੀ ਜ਼ਰੂਰਤ ਹੈ। ਇਸ ਫਲੈਗ ਮਾਰਚ ਦਾ ਲੋਕਾਂ ਵੱਲੋਂ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਸਫਾਈ ਸੇਵਕਾਂ ਦਾ ਸਨਮਾਨ ਕੀਤਾ ਗਿਆ। ਉਥੇ ਹੀ ਇਸ ਦੌਰਾਣ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੀ ਵੰਡੀਆ ਗਿਆ।