ਅੰਮ੍ਰਿਤਸਰ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ - ਅਪਰਾਧਕ ਮਾਮਲੇ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਅਧੀਨ ਪੈਂਦੇ ਥਾਣਾ ਮੱਤੇਵਾਲ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੱਤੇਵਾਲ ਦੇ ਪੁਲਿਸ ਅਧਿਕਾਰੀ ਨੇ ਦੱਸਿਆ, ਗ੍ਰਿਫ਼ਤਾਰ ਕੀਤੇ ਮੁਲਜ਼ਮ ਸ਼ਹਿਰ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਕਰਦੇ ਸਨ। ਇਸ ਗਿਰੋਹ ਵੱਲੋਂ ਕੁੱਝ ਦਿਨ ਪਹਿਲਾਂ ਇੱਕ ਬੋਲੈਰੋ ਗੱਡੀ ਲੁੱਟੀ ਸੀ। ਜਿਸ ਦੀ ਕਾਰਵਾਈ ਕਰਦਿਆਂ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਲੁੱਟ ਖੋਹ ਕਰਨ ਵਾਲੇ ਇਸ ਗਿਰੋਹ 'ਚ ਕੁੱਲ 5 ਮੈਂਬਰ ਸ਼ਾਮਲ ਹਨ। ਇਨ੍ਹਾਂ ਚੋਂ ਪੁਲਿਸ ਨੇ 4 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ 1 ਮੁਲਜ਼ਮ ਫਰਾਰ ਹੈ। ਇਹ ਸਾਰੇ ਹੀ ਮੁਲਜ਼ਮ ਗੁੱਜਰ ਬਰਾਦਰੀ ਨਾਲ ਸਬੰਧਤ ਹਨ। ਇਨ੍ਹਾਂ ਸਭ ਉੱਤੇ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ 'ਤੇ ਕਾਨੂੰਨੀ ਕਾਰਵਾਈ ਜਾਰੀ ਹੈ ਤੇ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ।