ਅੰਮ੍ਰਿਤਸਰ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 5 ਕਾਬੂ - amritsar police
🎬 Watch Now: Feature Video
ਅੰਮ੍ਰਿਤਸਰ ਪੁਲਿਸ ਨੇ ਸਨੈਚਰ ਤੇ ਵਾਹਨ ਚੋਰੀ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 5 ਨੌਜਵਾਨਾਂ ਨੂੰ ਮੋਬਾਇਲ ਤੇ ਚੋਰੀ ਦੇ ਮੋਟਰ ਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਦੇਵ ਦੱਤ ਸ਼ਰਮਾ ਨੇ ਦੱਸਿਆ ਕਿ ਥਾਣਾ ਛੇਹਰਟਾ ਦੀ ਇੰਸਪੈਕਟਰ ਰਾਜਵਿੰਦਰ ਕੌਰ ਦੀ ਨਿਗਰਾਨੀ ਹੇਠ ਐਸਆਈ ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਨੂੰ ਲੈ ਕੇ ਇੰਡੀਆ ਗੇਟ ਚੌਕ ਵਿੱਚ ਨਾਕਾਬੰਦੀ ਕਰ ਕੇ ਗਿਰੋਹ ਨੂੰ ਕਾਬੂ ਕੀਤਾ ਹੈ।