ਅੰਮ੍ਰਿਤਸਰ ਪੁਲਿਸ ਨੇ 6 ਗ੍ਰਾਮ ਹੈਰੋਇਨ ਸਣੇ ਨੌਜਵਾਨ ਕੀਤਾ ਕਾਬੂ - 6 ਗ੍ਰਾਮ ਹੈਰੋਇਨ ਬਰਾਮਦ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਦੇ ਛੇਹਰਟਾ ਇਲਾਕੇ 'ਚ ਪੈਂਦੇ ਖੰਡਵਾਲਾ ਚੌਂਕੀ ਦੀ ਪੁਲਿਸ ਟੀਮ ਨੇ ਇੱਕ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ। ਰੋਜ਼ਾਨਾਂ ਨਾਕਾਬੰਦੀ ਦੌਰਾਨ ਕ੍ਰਿਸ਼ਨਾ ਨਗਰ ਵਿਖੇ ਉਨ੍ਹਾਂ ਦੀ ਟੀਮ ਨੇ ਇੱਕ ਨੌਜਵਾਨ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।