ਅੰਮ੍ਰਿਤਸਰ ਪੁਲਿਸ ਨੇ ਨਸ਼ੇ ਦੀ ਪੂਰਤੀ ਲਈ ਚੋਰੀ ਕਰਦੇ ਦੋ ਕਾਬੂ - ਚੋਰੀ ਕਰਦੇ ਦੋ ਕਾਬੂ
🎬 Watch Now: Feature Video
ਅੰਮ੍ਰਿਤਸਰ: ਕੁਝ ਦਿਨ ਪਹਿਲਾਂ ਵੀ ਅੰਮ੍ਰਿਤਸਰ ਦੇ ਕੋਤਵਾਲੀ ਦੇ ਅਧੀਨ ਦੋ ਚੋਰਾਂ ਵੱਲੋਂ ਛੇ ਲੱਖ ਦੀ ਚੋਰੀ ਨੂੰ ਅੰਜ਼ਾਮ ਦਿੱਤਾ ਗਿਆ ਸੀ। ਪੁਲਿਸ ਨੇ ਉਸ ਮਾਮਲੇ 'ਚ ਸਫ਼ਲਤਾ ਹਾਸਲ ਕਰਦਿਆਂ ਦੋਨੋਂ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਥੇ ਹੀ ਪੁਲਿਸ ਅਧਿਕਾਰੀਆਂ ਮੁਤਾਬਕ ਇਹ ਨੌਜਵਾਨ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਇਨ੍ਹਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਦੀ ਟੀਮ ਵੱਲੋਂ ਛਾਪੇਮਾਰੀ ਕਰ ਦੋਵੇਂ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ ਤੇ ਕੁਝ ਨਕਦੀ ਨੂੰ ਚੋਰਾਂ ਵੱਲੋਂ ਖਰਚ ਕਰ ਲਿਆ ਗਿਆ ਸੀ।