ਅੰਮ੍ਰਿਤਸਰ ਪੁਲਿਸ ਨੇ ਸ਼ੁਰੂ ਕੀਤਾ ਸਪੈਸ਼ਲ ਚੈਕਿੰਗ ਅਭਿਆਨ
🎬 Watch Now: Feature Video
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਲੋਂ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕੇ ਲਾਏ ਗਏ।
ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਨਾਕੇ ਇਸ ਕਰ ਕੇ ਵੀ ਲਾਏ ਗਏ ਸਨ ਤਾਂ ਕਿ ਕੋਈ ਵਿਅਕਤੀ ਗੱਡੀ ਵਿੱਚ ਹਥਿਆਰ, ਸ਼ਰਾਬ ਵਗੈਰਾ ਨਾ ਲਿਜਾ ਸਕੇ।
ਇੰਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸਾਰੇ ਪੁਲਿਸ ਅਧਿਕਾਰੀਆਂ ਵਲੋਂ ਤੜਕੇ ਤੋਂ ਸਾਰੇ ਪਾਸੇ ਨਾਕੇ ਲਾਏ ਹੋਏ ਹਨ ਤਾਂ ਕਿ ਕੋਈ ਸ਼ਰਾਰਤੀ ਅਨਸਰ ਕਿਸੇ ਵੀ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ। ਚੋਣਾਂ ਵਿੱਚ ਇੱਕ ਹਫ਼ਤਾ ਰਹਿ ਗਿਆ ਹੈ, ਕਿਸੇ ਵੀ ਮਾੜੀ ਘਟਨਾ ਨੂੰ ਨਿਪਟਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।