ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਕੀਤੀ ਅਪੀਲ - Punjab News in punjab
🎬 Watch Now: Feature Video
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਪਣੇ ਘਰਾਂ ਦੇ ਅੰਦਰ ਹੀ ਰਹਿਣ। ਉਨ੍ਹਾਂ ਦੱਸਿਆ ਕਿ ਜਿਸ ਕਿਸੇ ਨੇ ਵੀ ਘਰੋ ਬਾਹਰ ਨਿਕਲਣਾ ਹੈ ਤਾਂ ਉਸ ਕੋਲ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਪਰਮਿਸ਼ਨ ਹੋਣੀ ਚਾਹੀਦੀ ਹੈ। ਦੂਜੇ ਕਿਸੇ ਵੀ ਵਿਅਕਤੀ ਨੂੰ ਘਰੋਂ ਬਾਹਰ ਨਾ ਨਿਕਲਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।