ਘੱਲੂਘਾਰਾ ਦਿਹਾੜੇ ਨੂੰ ਲੈ ਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾਂ - Amritsar Ghallughara Day news
🎬 Watch Now: Feature Video
ਅੰਮ੍ਰਿਤਸਰ: ਜੂਨ 1984 ਵਿੱਚ ਭਾਰਤੀ ਫ਼ੌਜਾਂ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਕੀਤੇ ਹਮਲੇ ਦੇ ਰੋਸ ਵੱਜੋਂ ਹਰ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਗਤਾਂ ਵੱਲੋਂ ਘੱਲੂਘਾਰਾ ਦਿਹਾੜਾ ਮਨਾਇਆ ਜਾਂਦਾ ਹੈ, ਜਿਸ ਕਾਰਨ 6 ਜੂਨ ਨੂੰ ਮਾਹੌਲ ਤਣਾਅ ਵਾਲਾ ਬਣ ਜਾਂਦਾ ਹੈ। ਭਾਵੇਂ ਕਿ ਕੋਰੋਨਾ ਕਰਕੇ ਪੁਲਿਸ ਵੱਲੋਂ ਪਹਿਲਾਂ ਹੀ ਸਖ਼ਤਾਈ ਕੀਤੀ ਗਈ ਹੈ ਪਰ ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਘੱਲੂਘਾਰਾ ਨੂੰ ਲੈ ਕੇ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਵੱਲੋਂ ਦਰਬਾਰ ਸਾਹਿਬ ਦੇ ਚਾਰੇ ਪਾਸੇ ਮੁਸਤੈਦ ਕੀਤੇ ਪੁਲਿਸ ਮੁਲਾਜ਼ਮਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ।