ਅੰਮ੍ਰਿਤਸਰ ਪੁਲਿਸ ਨੇ ਕੋਵਿਡ-19 ਸਬੰਧੀ ਲੋਕਾਂ ਨੂੰ ਜਾਗਰੂਕ ਕਰਲ ਲਈ ਕੱਢਿਆ ਫਲੈਗ ਮਾਰਚ - ਲੋਕਾਂ ਨੂੰ ਜਾਗਰੂਕ ਕਰਲ ਲਈ ਕੱਢਿਆ ਫਲੈਗ ਮਾਰਚ
🎬 Watch Now: Feature Video
ਅੰਮ੍ਰਿਤਸਰ : ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਵੀਕੈਂਡ ਲੌਕਡਾਊਨ ਦਾ ਐਲਾਨ ਕੀਤਾ ਹੈ। ਅਨਲੌਕ 4.0 ਸ਼ੁਰੂ ਹੋਣ 'ਤੇ ਪੰਜਾਬ ਸਰਕਾਰ ਨੇ ਕੋਵਿਡ-19 ਸਬੰਧੀ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਬਾਰੇ ਦੱਸਦੇ ਹੋਏ ਏਸੀਪੀ ਦੇਵ ਦੱਤ ਸ਼ਰਮਾ ਨੇ ਕਿਹਾ ਕੋਰੋਨਾ ਕਾਲ ਦੇ ਦੌਰਾਨ ਹਫ਼ਤੇ ਦੇ ਅਖ਼ਰੀਲੇ ਦੋ ਦਿਨ-ਸ਼ਨੀਵਾਰ ਤੇ ਐਤਵਾਰ ਨੂੰ ਸੂਬੇ 'ਚ ਵੀਕੈਂਡ ਲੌਕਡਾਊਨ ਜਾਰੀ ਰਹੇਗਾ। ਵੀਕੈਂਡ ਲੌਕਡਊਨ ਦੌਰਾਨ ਬਾਜ਼ਾਰ, ਦੁਕਾਨਾ ਆਦਿ ਮੁਕੰਮਲ ਤੌਰ 'ਤੇ ਬੰਦ ਰੱਖਿਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਜਾਰੀ ਰਹੇਗਾ। ਲੋਕਾਂ ਨੂੰ ਕੋਰੋਨਾ ਵਾਇਰਸ ਦੇ ਕੋਵਿਡ-19 ਸਬੰਧੀ ਨਵੇਂ ਨਿਰਦੇਸ਼ਾਂ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਲ ਲਈ ਅੰਮ੍ਰਿਤਸਰ ਪੁਲਿਸ ਨੇ ਸ਼ਹਿਰ 'ਚ ਫਲੈਗ ਮਾਰਚ ਕੱਢਿਆ। ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਤੇ ਪ੍ਰਸ਼ਾਸਨ, ਸਿਹਤ ਵਿਭਾਗ ਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।