ਅੰਮ੍ਰਿਤਸਰ ਦੇ ਵਪਾਰੀਆਂ ਨੇ ਸਰਕਾਰ ਖ਼ਿਲਾਫ਼ ਰੋਸ ਮੁਜਾਹਰਾ ਕੀਤਾ - ਵਪਾਰੀਆਂ ਨੇ ਸਰਕਾਰ ਖ਼ਿਲਾਫ਼ ਰੋਸ ਮੁਜਾਹਰਾ ਕੀਤਾ
🎬 Watch Now: Feature Video
ਅੰਮ੍ਰਿਤਸਰ: ਵਪਾਰੀਆਂ ਨੇ ਭੰਡਾਰੀ ਪੁੱਲ ਦੇ ਉੱਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਿਸ ਵਿੱਚ ਪੰਜਾਬ ਦੇ 59 ਜਥੇਬੰਦੀਆਂ ਦੇ ਪ੍ਰਧਾਨ ਅਤੇ ਸਕੱਤਰ ਸ਼ਾਮਲ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨ੍ਹਿਆ ਤੇ ਬਹੁਤ ਜਲਦ ਹੀ ਪੰਜਾਬ ਦੇ ਵਪਾਰੀ ਸੜਕਾਂ 'ਤੇ ਆ ਜਾਣਗੇ। ਇਸ ਮੌਕੇ ਵਪਾਰੀਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਪਾਰੀਆਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਪੂਰੇ ਨਹੀਂ ਕੀਤੇ।