ਅੰਮ੍ਰਿਤਸਰ ਰੇਲ ਹਾਦਸਾ: ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕੱਢਿਆ ਕੈਂਡਲ ਮਾਰਚ - Amritsar train accident
🎬 Watch Now: Feature Video
ਅੰਮ੍ਰਿਤਸਰ: ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਵਿਖੇ ਹੋਏ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਦੇਰੀ ਨੂੰ ਲੈ ਕੇ ਇੱਕ ਕੈਂਡਲ ਮਾਰਚ ਕੱਢਿਆ। ਪਰਿਵਾਰਕ ਮੈਂਬਰਾਂ ਸਰਕਾਰ ਉੱਤੇ ਦੋਸ਼ ਲਾਏ ਕਿ ਮੁੱਖ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਾ ਹੀ ਸਰਕਾਰ ਨੇ ਹਾਲੇ ਤੱਕ ਉਨ੍ਹਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕੀਤਾ ਹੈ। ਇਸ ਕੈਂਡਲ ਮਾਰਚ ਦੀ ਅਗਵਾਈ ਕਰ ਰਹੇ ਅਕਾਲੀ ਦਲ ਦੇ ਆਗੂ ਤਬੀਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮ੍ਰਿਤਕ ਪਰਿਵਾਰਾਂ ਨਾਲ ਧੋਖਾ ਕਰ ਰਹੀ ਹੈ। ਅਕਾਲੀ ਦਲ ਨੇ ਹੁਣ ਤੱਕ ਇਨ੍ਹਾਂ ਲਈ ਲੜਾਈ ਲੜੀ ਹੈ ਅਤੇ ਅੱਗੇ ਵੀ ਲੜਦੀ ਰਹੇਗਾ।