ਸੰਗਰੂਰ ਦੇ ਪਿੰਡ ਖਡਿਆਲ ਦੇ ਦਲਿਤ ਪਰਿਵਾਰਾਂ 'ਚ ਦਹਿਸ਼ਤ ਦਾ ਮਾਹੌਲ - sangrur news
🎬 Watch Now: Feature Video
ਦਿੜਬਾ ਦੇ ਪਿੰਡ ਖਡਿਆਲ ਵਿੱਚ ਦਲਿਤ ਭਾਈਚਾਰੇ ਦੇ ਘਰਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਚੁੱਕਿਆ ਹੈ। ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾ ਕੇ ਦਲਿਤ ਪਰਿਵਾਰਾਂ ਨੂੰ ਪਿੰਡ ਦੀ ਸ਼ਾਮਲਾਟ ਜ਼ਮੀਨ ਵਿੱਚੋਂ ਘਰ ਬਣਾਉਣ ਲਈ ਪਲਾਟ ਦਿੱਤੇ ਗਏ ਸਨ। ਹੁਣ ਪਿੰਡ ਦੇ ਕੁਝ ਲੋਕਾਂ ਵੱਲੋਂ ਇਸ ਖ਼ਿਲਾਫ਼ ਸ਼ਿਕਾਇਤ ਕਰ ਦਿੱਤੀ ਗਈ ਹੈ। ਇਸ ਨੂੰ ਲੈ ਦਲਿਤ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ।