ਸਮਾਜ ਸੇਵੀ ਤੇ ਪੁਲਿਸ ਦਾ ਅਹਿਮ ਉਪਰਾਲਾ, ਰਾਹਗੀਰਾਂ ਨੂੁੰ ਵੰਡੇ ਮਾਸਕ - coronavirus update
🎬 Watch Now: Feature Video
ਜਲੰਧਰ:ਪੰਜਾਬ ਵਿੱਚ ਲਗਾਤਾਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ ਅਤੇ ਹਰ ਦਿਨ ਨਵੇਂ ਅੰਕੜੇ ਸਾਹਮਣੇ ਆ ਰਹੇ ਹਨ ਜੋ ਕਿ ਹਰ ਇੱਕ ਨੂੰ ਚਿੰਤਾ ਚ ਪਾਉਣ ਵਾਲੇ ਹਨ ਇਸ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਦਾ ਵੀ ਪੂਰੀ ਤਰ੍ਹਾਂ ਪਾਲਣ ਕਰਨ ਅਤੇ ਸੈਨੀਟਾਈਜ਼ਰ ਦੇ ਨਾਲ ਹੱਥ ਸਾਫ ਵੀ ਕਰਦੇ ਰਹਿਣ।ਇਸਦੇ ਚੱਲਦੇ ਹੀ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਰਾਹਗੀਰਾਂ ਨੂੰ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਦੇ ਨਾਲ ਸਮਾਜ ਸੇਵਕ ਸੁਰਜੀਤ ਸਿੰਘ ਨੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ। ਇਸ ਮੌਕੇ ਬੋਲਦੇ ਹੋਏ ਸਮਾਜ ਸੇਵਕ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੀ ਦੇ ਰਹੇ ਤੇ ਉਨ੍ਹਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਮਾਸਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਬੋਲਦੇ ਹੋਏ ਥਾਣਾ ਮੁਖੀ ਰਵਿੰਦਰ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਉਹ ਵੀ ਲੋਕਾਂ ਨੂੰ ਸੁਨੇਹਾ ਦੇ ਰਹੇ ਹਨ ਕਿ ਮਾਸਕ ਦਾ ਪ੍ਰਯੋਗ ਜ਼ਰੂਰ ਕਰਨ ਅਤੇ ਜੇ ਲੋੜ ਹੈ ਤਾਂ ਹੀ ਘਰੋਂ ਬਾਹਰ ਨਿਕਲਣ ਨਹੀਂ ਤਾਂ ਘਰੇ ਹੀ ਰਹਿਣ।