ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ - ਪ੍ਰਦਰਸ਼ਨਕਾਰੀ
🎬 Watch Now: Feature Video
ਫਾਜ਼ਿਲਕਾ:ਇੱਕ ਪਾਸੇ ਕਰੋਨਾ ਮਹਾਮਾਰੀ ਦਾ ਦੌਰ ਚੱਲ ਰਿਹਾ ਹੈ ਦੂਸਰੀ ਪਾਸੇ ਸਿਹਤ ਵਿਭਾਗ ਵਿੱਚ ਕਈ ਸਾਲਾਂ ਤੋਂ ਕੱਚੇ ਤੌਰ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਅਪਣੀਆਂ ਮੰਗਾ ਨੂੰ ਲੈਕੇ ਅਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ।ਫਾਜ਼ਿਲਕਾ ਚ ਸਿਹਤ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈਕੇ ਅਸਥਾਈ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ।ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣੈ ਕਿ ਜਿੰਨਾਂ ਸਮਾਂ ਉਨਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਉਹ ਆਪਣੀ ਪੜਤਾਲ ਖਤਮ ਨਹੀਂ ਕਰਨਗੇ।ਇਸ ਧਰਨੇ ਵਿੱਚ ਸ਼ਾਮਿਲ ਹੋਣ ਵਾਲੇ ਕਰਮਚਾਰੀਆ ਨੇ ਕਿਹਾ ਕਿ ਉਹ ਪਿਛਲੇ 13 ਸਾਲਾਂ ਤੋਂ ਕੰਮ ਕਰ ਰਹੇ ਹਨ ਅਤੇ ਕਰੋਨਾ ਕਾਲ ਦੋਰਾਨ ਦਿਨ ਰਾਤ ਇਕ ਕਰਕੇ ਕੰਮ ਤੇ ਜੁੱਟੇ ਹੋਏ ਹਨ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਜਾ ਰਿਹਾ ਹੈ।