ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ - ਜੇਐਨਯੂ ਯੂਨੀਵਰਸਿਟੀ 'ਚ ਫੀਸ ਵਧਾਏ ਜਾਣ ਦਾ ਮਾਮਲਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹੇ ਦੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਵਿੱਚ ਸੈਕੜੇ ਵਰਕਰਾਂ ਅਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਪੀਐਮ ਮੋਦੀ ਦਾ ਪੁਤਲਾ ਸਾੜਿਆ। ਆਂਗਨਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਮੁਲਾਜ਼ਮਾਂ ਦੀ ਮੰਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਜੇਐਨਯੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਫ਼ੀਸ ਘਟਾਉਣ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਵਾਲੇ ਅਤੇ ਲੜਕੀ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਮੋਦੀ ਸਰਕਾਰ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਉੱਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਏ।