ਆਂਗਣਵਾੜੀ ਮੁਲਾਜ਼ਮ ਤੇ ਮਿਸਤਰੀ ਮਜ਼ਦੂਰ ਯੂਨੀਅਨ ਨੇ ਚੱਕਾ ਜਾਮ ਕਰ ਕੇਂਦਰ ਵਿਰੁੱਧ ਕੀਤਾ ਪ੍ਰਦਰਸ਼ਨ
🎬 Watch Now: Feature Video
ਜਲੰਧਰ: ਆਂਗਣਵਾੜੀ ਮੁਲਾਜ਼ਮ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਕੇਵਲ ਸਿੰਘ ਹਜ਼ਾਰਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵਿਰੋਧ ਕਰ ਰਹੀ ਹਨ, ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਮ ਜਨਤਾ ਤੇ ਗ਼ਰੀਬਾ ਦਾ ਬਾਰੇ ਨਹੀਂ ਸੋਚ ਰਹੀ ਹੈ ਉਹ ਸਿਰਫ਼ ਅੰਬਾਨੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਵੱਡੇ-ਵੱਡੇ ਘਰਾਣਿਆਂ ਦੇ ਲੋਕਾਂ ਬਾਰੇ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੇ 26 ਨਵੰਬਰ ਨੂੰ ਪੂਰਨ ਤੌਰ ਉੱਤੇ ਚੱਕਾ ਜਾਮ ਕਰ ਸਾਰੇ ਹੀ ਪਬਲਿਕ ਅਦਾਰਿਆਂ ਨੂੰ ਬੰਦ ਕੀਤਾ ਜਾਵੇਗਾ ਅਤੇ ਅਪਣਾ ਰੋਸ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਨਗੇ।