ਆਂਗਨਵਾੜੀ ਵਰਕਰਾਂ ਨੇ ਸਾੜੀ ਪੰਜਾਬ ਸਰਕਾਰ ਦੀ ਅਰਥੀ
🎬 Watch Now: Feature Video
ਮਾਨਸਾ: ਆਂਗਨਵਾੜੀ ਵਰਕਰ ਯੂਨੀਅਨ ਨੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਤੇ ਬਜਟ ਦੇ ਵਿਰੋਧ ਵਿੱਚ ਰੋਸ ਜਤਾਇਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਸਾਰਾ ਮਾਮਲਾ ਅਕਤੂਬਰ 2018 ਦਾ ਹੈ ਜਦੋਂ ਕੇਂਦਰ ਸਰਕਾਰ ਨੇ ਸਾਡੇ 1500 ਰੁਪਏ ਵਧਾਏ ਸਨ, ਜਿਸ ਵਿੱਚੋਂ 600 ਰੁਪਏ ਪੰਜਾਬ ਸਰਕਾਰ ਨੇ ਦੇਣੇ ਸੀ ਅਤੇ ਬਾਕੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾਣੇ ਸੀ। ਕੇਂਦਰ ਸਰਕਾਰ ਵੱਲੋਂ ਤਾਂ ਸਾਨੂੰ ਪੈਸੇ ਦਿੱਤੇ ਗਏ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਸਾਡੇ ਖਾਤੇ ਵਿੱਚ ਉਹ 600 ਰੁਪਏ ਨਹੀਂ ਪਾਏ। ਜਿਸ ਕਾਰਨ ਸਾਡੇ ਵਿੱਚ ਰੋਸ ਹੈ।