ਵਿਧਾਇਕ ਦੇ ਘਰ ਅੰਦਰ ਭੁੱਖ ਹੜਤਾਲ 'ਤੇ ਬੈਠੇ ਆਂਗਨਵਾੜੀ ਵਰਕਰ - ਖੂਨ ਨਾਲ ਲਿਖ ਕੇ ਪੱਤਰ
🎬 Watch Now: Feature Video
ਫਿਰੋਜ਼ਪੁਰ: ਆਂਗਨਵਾੜੀ ਵਰਕਰ ਅਤੇ ਹੈਲਪਰ ਆਪਣੀਆਂ ਮੰਗਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਆਂਗਨਵਾੜੀ ਵਰਕਰਾਂ ਵਲੋਂ ਵਿਧਾਇਕ ਕੁਲਬੀਰ ਜ਼ੀਰਾ ਦੇ ਘਰ ਅੰਦਰ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਖੂਨ ਨਾਲ ਲਿਖ ਕੇ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਭੇਜਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਤਿੱਖਾ ਕਰਨਗੇ। ਇਸ ਮੌਕੇ ਵਿਧਾਇਕ ਦਾ ਕਹਿਣਾ ਕਿ ਉਹ ਪ੍ਰਦਰਸ਼ਨਕਾਰੀਆਂ ਦਾ ਪੱਤਰ ਜਲਦ ਹੀ ਪਹੁੰਚਦਾ ਕਰਨਗੇ।