ਬਠਿੰਡਾ: ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਵਿਰੋਧ ਜ਼ਾਹਿਰ ਕੀਤਾ ਰੋਸ - ਆਂਗਣਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ
🎬 Watch Now: Feature Video
ਮਹਿਲਾ ਦਿਵਸ ਮੌਕੇ 'ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜੇਲ੍ਹ ਭਰੋ ਅੰਦੋਲਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਚਿਲਡਰਨ ਪਾਰਕ ਤੋਂ ਲੈ ਕੇ ਬਠਿੰਡਾ ਦੇ ਡੀਸੀ ਦਫ਼ਤਰ ਦੇ ਬਾਹਰ ਤੱਕ ਇੱਕ ਰੋਸ ਮੁਜ਼ਾਹਰਾ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਦੇ ਵਿਰੋਧ ਨਾਅਰੇਬਾਜ਼ੀ ਕੀਤੀ ਗਈ। ਨਾਲ ਹੀ ਆਂਗਣਵਾੜੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਮੇਨ ਗੇਟ ਨੂੰ ਪਾਰ ਕਰਨ ਦੀ ਕੋਸ਼ਿਸ਼ ਵੀ ਕੀਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਵਰਕਰਾਂ ਦਾ ਕਹਿਣਾ ਹੈ ਕਿ ਹਰ ਵਾਰ ਸਰਕਾਰ ਉਨ੍ਹਾਂ ਦੇ ਨਾਲ ਝੂਠੇ ਵਾਅਦੇ ਕਰਦੀ ਹੈ ਪਰ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰਦੀ। ਇਸ ਲਈ ਸਰਕਾਰ ਦੇ ਵਿਰੋਧ ਉਹ ਰੋਸ ਮੁਜ਼ਾਹਰਾ ਕਰ ਰਹੇ ਹਨ।