ਧੂਰੀ 'ਚ ਆਂਗਨਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ
🎬 Watch Now: Feature Video
ਸੰਗਰੂਰ : ਆਪਣੀ ਹੱਕੀ ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਨੇ ਧੂਰੀ ਦੇ ਐਸਡੀਐਮ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਧਰਨਾ ਲਾਇਆ। ਧਰਨੇ ਦੌਰਾਨ ਆਂਗਨਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਂਗਨਵਾੜੀ ਯੂਨੀਅਨ ਪੰਜਾਬ ਦੀ ਸੀਨੀਅਰ ਮੀਤ ਪ੍ਰਧਾਨ ਸਿੰਦਰ ਕੌਰ ਨੇ ਆਖਿਆ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ, ਕਿ ਆਂਗਨਵਾੜੀ ਵਰਕਰਾਂ ਨੂੰ ਪੱਕੇ ਕੀਤਾ ਜਾਵੇਗਾ ਤੇ ਤਨਖਾਹਾਂ ਵਧਾਈਆਂ ਜਾਣਗੀਆਂ। ਇਸ ਦੇ ਉਲਟ ਸੂਬਾ ਸਰਕਾਰ ਨੇ ਆਂਗਨਵਾੜੀ 'ਚ ਪੜ੍ਹਨ ਵਾਲੇ ਬੱਚਿਆਂ ਨੂੰ ਪੜਾਉਣ ਲਈ ਨਵੇਂ ਅਧਿਆਪਕਾਂ ਨੂੰ ਰੱਖਣ ਤੇ ਸਰਕਾਰੀ ਸੂਕਲਾਂ 'ਚ ਭੇਜੇ ਜਾਣ ਦਾ ਫੈਸਲਾ ਲਿਆ ਹੈ। ਉਨ੍ਹਾਂ ਸਰਕਾਰ 'ਤੇ ਵਾਅਦਾ ਖਿਲਾਫੀ ਦੇ ਦੋਸ਼ ਲਾਏ। ਆਂਗਨਵਾੜੀ ਵਰਕਰਾਂ ਨੇ ਧੂਰੀ ਦੇ ਐਸਡੀਐਮ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਵੀ ਸੌਂਪਿਆ। ਐਸਡੀਐਮ ਲਤੀਫ ਅਹਿਮਦ ਨੇ ਜਲਦ ਹੀ ਵਰਕਰਾਂ ਦੇ ਮੰਗ ਪੱਤਰ ਨੂੰ ਸੂਬਾ ਸਰਕਾਰ ਤੱਕ ਪਹੁੰਚਾ ਕੇ ਮਦਦ ਕਰਨ ਦਾ ਭਰੋਸਾ ਦਿੱਤਾ।