ਆਂਗਣਵਾੜੀ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ
🎬 Watch Now: Feature Video
ਮਾਨਸਾ: ਜ਼ਿਲ੍ਹੇ ਚ ਆਂਗਣਵਾੜੀ ਮੁਲਾਜ਼ਮਾਂ(Anganwadi workers) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੂਬਾ ਸਰਕਾਰ(State Government) ਦੇ ਖਿਲਾਫ਼ ਜੰਮਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।ਇਸ ਦੌਰਾਨ ਉਨ੍ਹਾਂ ਵਲੋਂ ਵਿਧਾਇਕਾਂ ਦੇ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਤੱਕ ਆਪਣੇ ਵੱਲੋਂ ਦਿੱਤੇ ਮੰਗ ਪੱਤਰ ਪਹੁੰਚਾਉਣ ਦੀ ਅਪੀਲ ਕੀਤੀ।ਇਸ ਦੌਰਾਨ ਪ੍ਰਦਰਸ਼ਨਕਾਰੀ(Demonstrators) ਆਗੂਆਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਉਹ ਸੰਘਰਸ਼ ਦੇ ਰਾਹ ਉੱਤੇ ਹਨ, ਪਰ ਅੱਜ ਤੱਕ ਵਾਰ ਵਾਰ ਮੰਗ ਪੱਤਰ ਦਿੱਤੇ ਜਾਣ ਤੇ ਵੀ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਗਈ।ਉਨ੍ਹਾਂ ਦੱਸਿਆ ਕਿ ਜੇ ਜਲਦ ਉਨ੍ਹਾਂ ਦੀਆਂ ਮੰਗਾਂ ਦੇ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।