ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆਂ ਮੋਰਚਾ - ਹਰਗੋਬਿੰਦ ਕੌਰ

🎬 Watch Now: Feature Video

thumbnail

By

Published : Feb 20, 2020, 2:50 AM IST

ਪੰਜਾਬ ਸਰਕਾਰ ਜੋ ਕਿ ਸੂਬੇ ਦੀ ਜਨਤਾ ਨੂੰ ਹਰ ਇੱਕ ਸਹੂਲਤ ਮੁਹੱਈਆ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਉੱਥੇ ਹੀ ਸਰਕਾਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ, ਜਿਸ ਦੇ ਚੱਲਦਿਆਂ ਪਠਾਨਕੋਟ ਵਿੱਚ ਸਮੂਹ ਆਂਗਨਵਾੜੀ ਵਰਕਰਾਂ ਨੇ ਇੱਕਠੇ ਹੋ ਕੇ ਡੀ.ਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਉਨ੍ਹਾਂ ਵੱਲੋਂ 11 ਮਾਰਚ ਨੂੰ ਕੈਬੇਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਭੁੱਖ ਹੜਤਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਦੀ ਪੰਜਾਬ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਦੀ ਤਨਖ਼ਾਹ ਵਿੱਚੋਂ 40 ਫ਼ੀਸਦੀ ਕਟੌਤੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਉਸ ਕਟੌਤੀ ਨੂੰ ਹਟਾਇਆ ਜਾਵੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.