ਆਂਗਣਵਾੜੀ ਮੁਲਾਜ਼ਮਾਂ ਨੇ ਸੀਡੀਪੀਓ ਦਫ਼ਤਰ ਅੱਗੇ ਕੀਤਾ ਧਰਨਾ ਪ੍ਰਦਰਸ਼ਨ - ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ
🎬 Watch Now: Feature Video
ਜਲੰਧਰ: ਫਿਲੌਰ ਵਿਖੇ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੀਡੀਪੀਓ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਰਨਾ ਦੇ ਰਹੇ ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਭ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਕਾਰਨ ਲੱਗੇ ਤਾਲਾਬੰਦੀ ਦੌਰਾਨ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਹੜੇ ਆਂਗਣਵਾੜੀ ਵਰਕਰਾਂ ਦੀਆਂ ਜਿਹੜੀਆਂ ਰੁਕੀਆਂ ਤਨਖਾਹਾਂ ਨੇ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਹੋਰ ਤੇਜ਼ ਕਰ ਦੇਣਗੇ।