ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸਨ - ਪੰਜਾਬ ਸਰਕਾਰ ਦੀ ਅਰਥੀ ਫੂਕੀ
🎬 Watch Now: Feature Video
ਮਾਨਸਾ: ਪੰਜਾਬ ਭਰ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ, ਇਸੇ ਲੜੀ ਅਧੀਨ ਸ਼ਨੀਵਾਰ ਨੂੰ ਮਾਨਸਾ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿਧਾਇਕ ਨਾਜ਼ਰ ਮਾਨਸ਼ਾਹੀਆ ਦੇ ਘਰ ਦਾ ਘਿਰਾਓ ਕਰ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ, ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਆਂਗਨਵਾੜੀ ਵਰਕਰਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀ ਕਰਦੀ, ਉਹ ਸੰਘਰਸ਼ ਕਰਦੇ ਰਹਿਣਗੇ। ਪਰ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਘਰ-ਘਰ ਜਾ ਕੇ ਸਰਕਾਰ ਦੀ ਪੋਲ ਖੋਲ੍ਹਣਗੇ।