ਸੰਗਰੂਰ: ਆਂਗਣਵਾੜੀ ਵਰਕਰਾਂ ਨੇ ਜੇਲ੍ਹ ਭਰੋ ਅੰਦੋਲਨ ਕੀਤਾ ਸ਼ੁਰੂ
🎬 Watch Now: Feature Video
ਜ਼ਿਲ੍ਹਾ ਸੰਗਰੂਰ ਵਿਖੇ ਆਂਗਣਵਾੜੀ ਵਰਕਰਾਂ ਨੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਈਆਂ ਆਂਗਣਵਾੜੀ ਵਰਕਰਾਂ ਨੇ ਭਾਰੀ ਮੀਂਹ ਵਿੱਚ ਵੀ ਜੇਲ੍ਹ ਭਰੋ ਅੰਦੋਲਨ ਚਲਾਇਆ। ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਮਹਿਲਾਵਾਂ ਨੇ ਦੱਸਿਆ ਕਿ ਪੂਰੇ ਪੰਜਾਬ ਦੇ ਵਿੱਚ 50,000 ਤੋਂ ਵੱਧ ਆਂਗਣਵਾੜੀ ਵਰਕਰਾਂ ਜੇਲ੍ਹ ਭਰੋ ਅੰਦੋਲਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰ ਤੋਂ ਹਟਾ ਕੇ ਪ੍ਰਾਇਮਰੀ ਸਕੂਲ ਵਿੱਚ ਭੇਜ ਰਹੀ ਹੈ ਤੇ ਇਹ ਕਾਨੂੰਨ ਸਰਕਾਰ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਨਾਲ ਮੀਟਿੰਗ ਤਾਂ ਕਰਦੀ ਹੈ ਪਰ ਮੀਟਿੰਗ ਵਿੱਚ ਹਮੇਸ਼ਾਂ ਉਨ੍ਹਾਂ ਨੂੰ ਝੂਠੇ ਲਾਰੇ ਲਗਾਉਂਦੀ ਹੈ।
Last Updated : Mar 7, 2020, 4:58 AM IST