ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਫਾਜ਼ਿਲਕਾ: ਆਂਗਣਵਾੜੀ ਵਰਕਰਾਂ (Anganwadi workers) ਅਤੇ ਹੈਲਪਰਾਂ ਨੇ ਫ਼ਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਦੇ ਦਫ਼ਤਰ ਅੱਗੇ ਮੰਗਾਂ ਸਬੰਧੀ ਧਰਨਾ ਦੇ ਕੇ ਪੰਜਾਬ ਸਰਕਾਰ (Government of Punjab)ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ।ਇਸ ਮੌਕੇ ਵਰਕਰਾਂ ਨੇ ਆਪਣੇ ਖੂਨ ਨਾਲ ਲਿਖਿਆ ਹੋਇਆ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਿਆ।ਆਂਗਣਵਾੜੀ ਵਰਕਰਾਂ ਨੇ ਪੱਤਰ ਵਿਚ ਲਿਖਿਆ ਹੈ ਕਿ ਜਦੋਂ ਦੀ ਕਾਂਗਰਸ ਸਰਕਾਰ ਆਈ ਹੈ ਉਦੋਂ ਤੋਂ ਹੀ ਸੰਘਰਸ਼ ਕਰ ਰਹੇ ਹਨ।ਆਂਗਣਵਾੜੀ ਵਰਕਰਾਂ ਨੇ ਹਰਿਆਣਾ ਪੈਟਰਨ ਮੁਤਾਬਕ ਮਾਣ ਭੱਤਾ ਦੇਣ ਦੀ ਮੰਗ ਕੀਤੀ ਹੈ।ਵਰਕਰਾਂ ਦਾ ਕਹਿਣਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਾਂਗੇ।