thumbnail

ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਨਵੇਂ ਅਧਿਆਪਕਾਂ ਦੀ ਭਰਤੀ ਸਬੰਧੀ ਆਂਗਨਵਾੜੀ ਵਰਕਰਾਂ ਦਾ ਪ੍ਰਦਰਸ਼ਨ

By

Published : Sep 27, 2020, 1:43 PM IST

ਅੰਮ੍ਰਿਤਸਰ: ਅਜਨਾਲਾ ਦੇ ਆਂਗਨਵਾੜੀ ਮੁਲਾਜ਼ਮ ਵਰਕਰਜ਼ ਐਂਡ ਹੈਲਪਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਂਗਨਵਾੜੀ ਮੁਲਾਜ਼ਮਾਂ ਨੇ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਨਵੇਂ ਅਧਿਆਪਕਾਂ ਦੀ ਭਰਤੀ ਨੂੰ ਲੈ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਉਨ੍ਹਾਂ ਸੀਡੀਪੀਓ ਅਧਿਕਾਰੀ ਨੂੰ ਮੰਗ ਪੱਤਰ ਵੀ ਸੌਂਪਿਆ। ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਸਰਕਾਰ ਪਹਿਲਾਂ ਹੀ ਉਨ੍ਹਾਂ ਦੀਆਂ ਛੇ ਸੇਵਾਵਾਂ ਚੋਂ 4 ਸੇਵਾਵਾਂ ਸਿਹਤ ਵਿਭਾਗ ਨੂੰ ਦੇ ਚੁੱਕੀ ਹੈ ਤੇ ਹੁਣ ਪ੍ਰੀ-ਪ੍ਰਾਇਮਰੀ ਦੀ ਸਿੱਖਿਆ ਲਈ ਨਵੇਂ ਸਟਾਫ ਰੱਖ ਰਹੀ ਹੈ। ਜਦੋਂ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਆਂਗਨਵਾੜੀ ਵਰਕਰਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਕਈ ਵਾਅਦੇ ਕੀਤੇ ਗਏ ਸਨ, ਪਰ ਹੁਣ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਹ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਕੋਲ ਆਪਣੀਆਂ ਮੰਗਾਂ ਰੱਖ ਰਹੇ ਹਨ, ਪਰ ਸਰਕਾਰ ਵੱਲੋਂ ਇਸ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਇਸ ਕਾਰਨ ਮਜਬੂਰਨ ਸਾਨੂੰ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.