ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ - ਆਂਗਨਵਾੜੀ ਵਰਕਰ
🎬 Watch Now: Feature Video
ਮਾਨਸਾ: ਸੂਬਾ ਕਮੇਟੀ ਦੇ ਸੱਦੇ 'ਤੇ ਬਲਾਕ ਮਾਨਸਾ ਦੀਆਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਮੰਗਾਂ ਤੇ ਮਸਲਿਆਂ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦੇ ਨਾਂਅ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਗਏ। ਯੂਨੀਅਨ ਆਗੂਆਂ ਜਸਪਾਲ ਕੌਰ ਅਤੇ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਦੋ ਸਾਲਾਂ ਤੋਂ ਵਰਕਰਾਂ ਅਤੇ ਹੈਲਪਰਾਂ ਦੇ ਕੱਟੇ ਹੋਏ ਰੁਪਏ ਵਾਪਸ ਲੈਣ ਲਈ ਸੰਘਰਸ਼ ਕਰ ਰਹੀਆਂ ਹਨ, ਜਿਸ ਕਾਰਨ ਸੰਘਰਸ਼ ਦੇ ਰਾਹ 'ਤੇ ਤੁਰਨਾ ਪੈ ਰਿਹਾ ਹੈ। ਰੋਸ ਪ੍ਰਦਰਸ਼ਨ ਉਪਰੰਤ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
Last Updated : Sep 15, 2020, 5:13 PM IST