ਆਂਗਣਵਾੜੀ ਵਰਕਰਾਂ ਨੇ ਘੇਰਿਆ ਵਿੱਤ ਮੰਤਰੀ ਦਾ ਦਫ਼ਤਰ - Anganwadi workers
🎬 Watch Now: Feature Video
ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ (Anganwadi workers) ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ (Minister Manpreet Badal) ਦਾ ਗੋਨਿਆਣਾ ਸਥਿਤ ਦਫ਼ਤਰ ਦਾ ਘਿਰਾਓ (Office siege)ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ ਹੈ। ਇਸ ਮੌਕੇ ਆਂਗਣਵਾੜੀ ਗੁਰਮੀਤ ਕੌਰ ਦਾ ਕਹਿਣਾ ਹੈ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਵਾਅਦਿਆਂ ਨੂੰ ਲਾਗੂ ਨਹੀਂ ਕੀਤਾ।ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਲਗਾਤਾਰ ਹਰਿਆਣਾ ਪੈਟਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਹਰਿਆਣਾ ਪੈਟਰਨ ਲਾਗੂ ਨਹੀਂ ਕੀਤਾ ਜਾ ਰਿਹਾ।