ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ 26 ਨੂੰ ਭਰਨਗੀਆਂ ਪੰਜਾਬ ਦੀਆਂ ਜੇਲ੍ਹਾਂ
ਜਲੰਧਰ: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਮੁਲਾਜ਼ਮਾਂ ਦੀ ਇੱਕ ਕਨਵੈਨਸ਼ਨ ਸ਼ਹਿਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿੱਚ ਹੋਈ। ਕਨਵੈਨਸ਼ਨ ਬਾਰੇ ਜਾਣਕਾਰੀ ਦਿੰਦਿਆਂ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ, ਜਿਨ੍ਹਾਂ ਨੂੰ ਲੈ ਕੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਇਹ ਕਨਵੈਨਸ਼ਨ ਵੀ ਇਸੇ ਸੰਘਰਸ਼ ਤਹਿਤ 26 ਤਰੀਕ ਦੀ ਹੜਤਾਲ ਨੂੰ ਲੈ ਕੇ ਕੀਤੀ ਗਈ ਹੈ ਅਤੇ ਇਸ ਦਿਨ ਸੂਬੇ ਵਿੱਚ ਜ਼ਿਲ੍ਹਾ ਪੱਧਰ 'ਤੇ ਹਜ਼ਾਰਾਂ ਵਰਕਰਾਂ ਇਕੱਠੀਆਂ ਹੋ ਕੇ ਜੇਲ੍ਹਾਂ ਭਰਨ ਲਈ ਗ੍ਰਿਫ਼ਤਾਰੀ ਦੇਣਗੀਆਂ। ਇਸਦੇ ਨਾਲ ਹੀ 26 ਤੇ 27 ਤਰੀਕ ਨੂੰ ਕੀਤੇ ਜਾ ਰਹੇ ਕਿਸਾਨ ਅੰਦੋਲਨ ਦਾ ਵੀ ਸਮਰਥਨ ਕੀਤਾ ਜਾ ਰਿਹਾ ਹੈ।