'ਸਰਕਾਰ ਨੂੰ ਅਸੀਂ ਆਉਣ ਵਾਲੀਆਂ ਵੋਟਾਂ 'ਚ ਦਿਖਾਵਾਂਗੇ' - harjeet kaur panjola
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰ ਤੇ ਹੈਲਪਰਾਂ ਦੇ ਸੱਦੇ ਉੱਤੇ ਪ੍ਰਬੰਧਕੀ ਕੰਪਲੈਕਸ ਮੂਹਰੇ ਰੋਸ ਧਰਨਾ ਦਿੱਤਾ। ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਆਂਗਣਵਾਰੀ ਵਰਕਰਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਜੇ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਨੂੰ ਇਸ ਦਾ ਖ਼ਾਮਿਆਜ਼ਾ ਭੁਗਤਣਾ ਪਵੇਗਾ।