ਆਂਗਣਵਾੜੀ ਵਰਕਰਾਂ ਵੀ ਕਿਸਾਨਾਂ ਨਾਲ ਦਿੱਲੀ ਜਾਣਗੀਆਂ - anganwarri workers too accompined farmers to delhi
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੇਲ੍ਹ ਭਰੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਮੌਕੇ ਵੱਡੀ ਗਿਣਤੀ ਵਿੱਚ ਆਂਗਨਵਾੜੀ ਮੁਲਾਜ਼ਮ ਅਤੇ ਵਰਕਰ ਮੌਜੂਦ ਰਹੇ। ਜਿਨ੍ਹਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਜਿਨ੍ਹਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਬੱਸਾਂ ਰਾਹੀਂ ਫ਼ਤਿਹਗੜ੍ਹ ਸਾਹਿਬ ਥਾਣਾ ਵਿਖੇ ਲਿਜਾਇਆ ਗਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਰੋਸ ਮੁਜ਼ਾਹਰੇ ਕਰਨੇ ਪੈ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸਹਿਯੋਗ ਦਿੱਤਾ ਜਾਵੇਗਾ। ਆਂਗਨਵਾੜੀ ਵਰਕਰਾਂ ਵਲੋਂ ਕਿਸਾਨੀ ਧਰਨੇ ਦੇ ਵਿੱਚ ਦਿੱਲੀ ਜਾਇਆ ਜਾਵੇਗਾ।