ਮੁਲਾਜ਼ਮਾਂ ਵੱਲੋਂ ਰੋਹ ਭਰਪੂਰ ਧਰਨਾ - ਪਾਵਰਕਾਮ ਮੁਲਾਜ਼ਮਾਂ
🎬 Watch Now: Feature Video
ਲੁਧਿਆਣਾ: ਰਾਏਕੋਟ ਵਿਖੇ ਪਾਵਰਕਾਮ ਡਵੀਜ਼ਨ ਦਫ਼ਤਰ ਅੱਗੇ ਪਾਵਰਕਾਮ ਮੁਲਾਜ਼ਮਾਂ ਵੱਲੋਂ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਰੋਹ ਭਰਪੂਰ ਧਰਨਾ ਲਗਾਇਆ। ਟਾਲ ਮਟੋਲ ਦੀ ਨੀਤੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਟੀਐਸਯੂ ਦੇ ਸਰਕਲ ਪ੍ਰਧਾਨ ਜਸਵੰਤ ਸਿੰਘ ਕੁਤਬਾ, ਡਵੀਜ਼ਨ ਪ੍ਰਧਾਨ ਤਰਲੋਚਨ ਸਿੰਘ ਤੇ ਅਵਤਾਰ ਸਿੰਘ ਬੱਸੀਆਂ ਜ਼ੋਨਲ ਆਗੂ ਟੀਐਸਯੂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਸਬੰਧੀ ਪਾਵਰਕਾਮ ਮੈਨੇਜਮੈਂਟ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਗਈ। ਕਈ ਮੀਟਿੰਗ ਦੌਰਾਨ ਸਹਿਮਤੀ ਪ੍ਰਗਟਾਈ ਪ੍ਰੰਤੂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਮੈਨੇਜਮੈਂਟ ਵੱਲੋਂ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਖ਼ਿਲਾਫ਼ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਜਲਦ ਲਾਗੂ ਨਹੀਂ ਕੀਤਾ ਜਾਂਦਾ ਤਾਂ ਜੱਥੇਬੰਦੀਆਂ ਵੱਲੋਂ 18 ਅਕਤੂਬਰ ਨੂੰ ਹੈੱਡ ਆਫਿ਼ਸ ਪਟਿਆਲਾ ਵਿਖੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ ਅਤੇ ਸਮੁੱਚੇ ਮੁਲਾਜ਼ਮ 27 ਤੇ 28 ਅਕਤੂਬਰ ਨੂੰ ਰੋਸ਼ ਵਜੋਂ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ ਜਾਣਗੇ, ਬਲਕਿ 16 ਅਕਤੂਬਰ ਤੋਂ ਮਰਿੰਡੇ ਪੱਕਾ ਧਰਨਾ ਲਗਾਇਆ ਜਾਵੇਗਾ।