ਪੁਲਵਾਮਾ ਸ਼ਹੀਦਾਂ ਨੂੰ ਯਾਦ ਕਰਦਿਆਂ ਮਨਾਈ ਬਰਸੀ - commemorated
🎬 Watch Now: Feature Video
ਅੰਮ੍ਰਿਤਸਰ : 2019 ‘ਚ ਪੁਲਵਾਮਾ ਹਾਦਸੇ ‘ਚ ਸੀ.ਆਰ.ਪੀ.ਐਫ ਜਵਾਨਾਂ ਦੀ ਸ਼ਹਾਦਤ ਨੂੰ ਕਰਦਿਆਂ ਬਰਸੀ ਦੇ ਭੋਗ ਪਾਏ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸੰਧੂ ਨੇ ਦੱਸਿਆ ਕਿ ਉਹ ਹਰ ਸਾਲ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਬਰਸੀ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪੂਰੀ ਜ਼ਿੰਦਗੀ ਉਹ ਸ਼ਹੀਦ ਜਵਾਨਾਂ ਦੀ ਬਰਸੀ ਮਨਾਉਂਦੇ ਰਹਿਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਦੇ ਨੌਜਵਾਨ ਪੀੜ੍ਹੀ ਨੂੰ ਜਵਾਨਾਂ ਨੂੰ ਰੋਲ ਮਾਡਲ ਮੰਨ ਕੇ ਉਹਨਾਂ ਤੋ ਸਿੱਖਣਾ ਚਾਹੀਦਾ ਹੈ ਕਿ ਦੇਸ਼ ਲਈ ਕਿਵੇਂ ਕੁਰਬਾਨੀ ਦੇਣੀ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਤੋਂ ਕੋਸ਼ਿਸ਼ ਕਰਨਗੇ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਇੱਥੇ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਸਕੇ।