ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਭਲਕ ਤੋਂ - ਗੁਰਦੁਆਰਾ ਟਾਹਲੀਆਣਾ ਸਾਹਿਬ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10085312-197-10085312-1609510548578.jpg)
ਲੁਧਿਆਣਾ: ਗੁਰੂ ਗੋਬਿੰਦ ਸਿੰਘ ਵੱਲੋਂ ਰਾਏਕੋਟ ਦੀ ਧਰਤੀ 'ਤੇ ਚਰਨ ਪਾਉਣ ਦੀ ਯਾਦ ਨੂੰ ਸਮਰਪਿਤ ਐੱਸਜੀਪੀਸੀ ਵੱਲੋਂ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਤਲਵੰਡੀ ਨੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਜਨਵਰੀ, ਦਿਨ ਸ਼ਨੀਵਾਰ ਨੂੰ ਕਥਾ-ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜੱਥੇ, ਕਥਾਵਾਚਕ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਅਗਲੇ ਦਿਨ ਐਤਵਾਰ ਨੂੰ ਸ਼ਹਿਰ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਸਮਾਗਮ ਦੇ ਸਮਾਪਤੀ ਵਾਲੇ ਦਿਨ ਭਾਵ 4 ਜਨਵਰੀ, ਦਿਨ ਸੋਮਵਾਰ ਨੂੰ ਢਾਡੀ ਦਰਬਾਰ ਕਰਵਾਇਆ ਜਾਵੇਗਾ।