ਕ੍ਰਿਕੇਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਦੇ ਕਤਲ ਵਿੱਚ ਸ਼ਾਮਿਲ ਇੱਕ ਹੋਰ ਦੋਸ਼ੀ ਕਾਬੂ - ਸੁਰੇਸ਼ ਰੈਨਾ
🎬 Watch Now: Feature Video
ਪਠਾਨਕੋਟ: ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਦੇ ਕਤਲ ਵਿੱਚ ਸ਼ਾਮਲ ਕਿਲੀਗ ਗੈਂਗ ਦੇ ਇੱਕ ਦੋਸ਼ੀ ਨੂੰ ਪਠਾਨਕੋਟ ਪੁਲਿਸ ਨੇ ਸਹਾਰਨਪੁਰ ਵਿਖੇ ਗ੍ਰਿਫ਼ਤਾਰ ਕੀਤਾ ਹੈ। ਜਿਸ ਨੂੰ ਕੋਰਟ ਦੇ ਵਿੱਚ ਪੇਸ਼ ਕਰ 25 ਤਰੀਕ ਤਕ ਰਿਮਾਂਡ 'ਤੇ ਲਿਆ ਗਿਆ ਹੈ। ਦੱਸਦਈਏ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਥਰਿਆਲ ਵਿਖੇ 20 ਅਗਸਤ 2020 ਨੂੰ ਇੱਕ ਹਾਦਸਾ ਵਾਪਰਿਆ ਸੀ ਜਿਸ ਵਿੱਚ ਲੁਟੇਰਿਆਂ ਨੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਇਸ ਵਿੱਚ ਦੋ ਲੋਕਾਂ ਦੀ ਮੌਤ ਅਤੇ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਨਾ ਕ੍ਰਿਕਟ ਟੂਰਨਾਮੈਂਟ ਵਿੱਚ ਹੀ ਛੱਡ ਕੇ ਪਠਾਨਕੋਟ ਪੁੱਜੇ ਸਨ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਸੀ। ਪੁਲਿਸ ਵੱਲੋਂ ਇਸ ਕੇਸ ਵਿੱਚ 8 ਲੋਕਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਜਦਕਿ ਹੁਣ ਇੱਕ ਨੂੰ ਸਹਾਰਨਪੁਰ ਤੋਂ ਗ੍ਰਿਫ਼ਤਾਰ ਕਰ ਪਠਾਨਕੋਟ ਲਿਆਂਦਾ ਗਿਆ ਹੈ। ਜਿਸ ਦਾ ਨਾਂ ਸਾਜਨ ਦੱਸਿਆ ਜਾ ਰਿਹਾ ਹੈ। ਇਸ ਲੁੱਟ ਦੀ ਘਟਨਾ ਵਿੱਚ ਕੁੱਲ 15 ਲੋਕ ਸ਼ਾਮਲ ਸਨ ਜਿਨ੍ਹਾਂ ਵਿਚੋਂ ਹੁਣ ਤੱਕ ਪੁਲਿਸ ਨੇ ਕੁਲ 9 ਲੋਕ ਗ੍ਰਿਫਤਾਰ ਕਰ ਲਏ ਹਨ ਅਤੇ ਛੇ ਦੋਸ਼ੀ ਅਜੇ ਵੀ ਫਰਾਰ ਹਨ।