ਪਿੰਡ ਰੰਧਾਵਾ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਿਸਾਨੀ ਸੰਘਰਸ਼ ਦੀ ਭੇਂਟ - singhu border
🎬 Watch Now: Feature Video
ਹੁਸ਼ਿਆਰਪੁਰ: ਸਥਾਨਕ ਬਲਾਕ ਦਸੂਹਾ ਦੇ ਅਧੀਨ ਪੈਂਦੇ ਪਿੰਡ ਰੰਧਾਵਾ ਦਾ ਇੱਕ ਹੋਰ ਕਿਸਾਨ ਨਿਰਮਲ ਸਿੰਘ ਕਿਸਾਨੀ ਸੰਘਰਸ਼ ਦੀ ਭੇਂਟ ਚੜ੍ਹ ਗਿਆ ਹੈ।ਜ਼ਿਕਰਯੋਗ ਹੈ ਕਿ ਉਹ 15 ਜਨਵਰੀ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਿਆ ਸੀ ਤੇ ਸਿਹਤ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਪਾਣੀਪਤ ਦੇ ਹਸਪਤਾਲ 'ਚ ਰੈਫਰ ਕੀਤਾ ਗਿਆ ਤੇ ਰਾਹ 'ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਰੇ ਦੱਸਿਆ ਕਿ ਮ੍ਰਿਤਕ ਕਿਸਾਨ ਦਾ ਪਰਿਵਾਰ ਬੇਹਦ ਗਰੀਬ ਹੈ ਤੇ ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।